The Global Talk
News & Views Sports

Navdeep Gill’s Book ‘Tokyo Olympics De Saade Hockey Khidari’ released by Indian Hockey Team and Punjab Olympic Association

ਬ੍ਰਹਮ ਮਹਿੰਦਰਾ, ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਵੱਲੋਂ ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਰਿਲੀਜ਼ I

ਚੰਡੀਗੜ੍ਹ, 25 ਸਤੰਬਰ

ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਭਾਰਤੀ ਹਾਕੀ ਦੇ 19 ਖਿਡਾਰੀਆਂ ਤੇ ਮੁੱਖ ਕੋਚ ਦੀ ਸੰਖੇਪ ਜੀਵਨੀ ਉਪਰ ਆਧਾਰਿਤ ਹੈ ਪੁਸਤਕ I

ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਕਲਮਬੰਦ ਕਰਕੇ ਰਿਕਾਰਡ ਦੇ ਰੂਪ ਵਿੱਚ ਸਾਂਭਣਾ ਵਧੀਆ ਉਪਰਾਲਾ: ਬ੍ਰਹਮ ਮਹਿੰਦਰਾ

ਖਿਡਾਰੀਆਂ ਦੀਆਂ ਜੀਵਨੀਆਂ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਦਾ ਸ੍ਰੋਤ ਬਣਦੀਆਂ: ਪਰਗਟ ਸਿੰਘ

ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ ‘ਤੇ ਆਧਾਰਿਤ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਅੱਜ ਰਿਲੀਜ਼ ਕੀਤੀ ਗਈ।

ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਓਲੰਪਿਕ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਸਨਮਾਨ ਵਿੱਚ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਦਮ ਸ੍ਰੀ ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ ਓਲੰਪਿਕ ਤਮਗਾ ਜੇਤੂ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਵੱਲੋਂ ਇਹ ਕਿਤਾਬ ਰਿਲੀਜ਼ ਕੀਤੀ ਗਈ। ਖੇਡ ਲਿਖਾਰੀ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਇਹ ਪੰਜਵੀਂ ਪੁਸਤਕ ਹੈ ਜੋ ਲੋਕਗੀਤ ਪ੍ਰਕਾਸ਼ਨ ਵੱਲੋਂ ਰੰਗਦਾਰ ਤਸਵੀਰਾਂ ਸਮੇਤ ਛਾਪੀ ਗਈ ਹੈ।

ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ ਨੇ ਲੇਖਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀਆਂ ਪ੍ਰਾਪਤੀਆਂ ਕਲਮਬੰਦ ਕਰਕੇ ਰਿਕਾਰਡ ਸਾਂਭਣ ਵਧੀਆ ਉਪਰਾਲਾ ਕੀਤਾ ਹੈ।

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਦਮ ਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਤੇ ਖਿਡਾਰੀਆਂ ਬਾਰੇ ਸਾਹਿਤ ਲਿਖਣਾ ਬਹੁਤ ਵਧੀਆ ਗੱਲ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਜੀਵਨੀ ਬਾਰੇ ਲਿਖੀ ਇਹ ਪੁਸਤਕ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸ੍ਰੋਤ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ ਅਤੇ ਖੇਡਾਂ ਵਿੱਚ ਪੰਜਾਬੀਆਂ ਦਾ ਖਾਸ ਯੋਗਦਾਨ ਹੈ ਜਿਸ ਬਦੌਲਤ ਦੁਨੀਆਂ ਵਿੱਚ ਸੂਬੇ ਦਾ ਨਾਮ ਰੌਸ਼ਨ ਹੋਇਆ ਹੈ।

ਟੋਕੀਓ ਵਿਖੇ ਭਾਰਤੀ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ 41 ਸਾਲ ਬਾਅਦ ਤਮਗਾ ਜਿੱਤਿਆ ਹੈ। ਇਸ ਪੁਸਤਕ ਵਿੱਚ ਹਾਕੀ ਟੀਮ ਦੇ ਸਮੂਹ 19 ਖਿਡਾਰੀਆਂ ਅਤੇ ਕੋਚ ਗ੍ਰਾਹਮ ਰੀਡ ਦੀ ਸੰਖੇਪ ਜੀਵਨੀ ਲਿਖੀ ਗਈ ਹੈ। ਇਸ ਤੋਂ ਇਲਾਵਾ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਦਾ ਇਤਿਹਾਸ ਅਤੇ ਟੋਕੀਓ ਓਲੰਪਿਕਸ ਵਿੱਚ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਬਾਰੇ ਸਾਰੀ ਜਾਣਕਾਰੀ ਪੁਸਤਕ ਵਿੱਚ ਮਿਲਦੀ ਹੈ।

ਪੰਜਾਬ ਸਰਕਾਰ ਵਿੱਚ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਨਵਦੀਪ ਸਿੰਘ ਗਿੱਲ ਪਿਛਲੇ 20 ਸਾਲ ਤੋਂ ਨਿਰੰਤਰ ਖੇਡਾਂ ਅਤੇ ਖਿਡਾਰੀਆਂ ਬਾਰੇ ਲਿਖ ਰਹੇ ਹਨ। ਲੇਖਕ ਨੇ ਇਸ ਤੋਂ ਪਹਿਲਾਂ ਚਾਰ ਪੁਸਤਕਾਂ ਲਿਖੀਆਂ ਹਨ ਜਿਨ੍ਹਾਂ ਦੇ ਨਾਮ ‘ਖੇਡ ਅੰਬਰ ਦੇ ਪੰਜਾਬੀ ਸਿਤਾਰੇ’, ‘ਮੈਂ ਇਵੇਂ ਵੇਖੀਆ ਏਸ਼ਿਆਈ ਖੇਡਾਂ’, ‘ਅੱਖੀ ਵੇਖੀਆਂ ਓਲੰਪਿਕ ਖੇਡਾਂ’ ਤੇ ‘ਨੌਲੱਖਾ ਬਾਗ਼’ ਹਨ।

ਰਿਲੀਜ਼ ਕਰਨ ਵਾਲਿਆਂ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ ਵੀ ਸ਼ਾਮਲ ਸਨ।

ਇਸ ਮੌਕੇ ਹਾਕੀ ਓਲੰਪੀਅਨ ਦਵਿੰਦਰ ਸਿੰਘ ਗਰਚਾ, ਬਲਜੀਤ ਸਿੰਘ ਢਿੱਲੋਂ, ਹਰਦੀਪ ਸਿੰਘ ਗਰੇਵਾਲ ਤੇ ਤੇਜਬੀਰ ਸਿੰਘ ਅਤੇ ਦਰੋਣਾਚਾਰੀਆ ਐਵਾਰਡੀ ਹਾਕੀ ਕੋਚ ਬਲਦੇਵ ਸਿੰਘ ਵੀ ਹਾਜ਼ਰ ਸਨ।

———-

ਫੋਟੋ ਕੈਪਸ਼ਨ

ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਦਮ ਸ੍ਰੀ ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ ਸਮੂਹ ਹਾਕੀ ਖਿਡਾਰੀ ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਰਿਲੀਜ਼ ਕਰਦੇ ਹੋਏ

 

——-

Indian Hockey Team and Punjab Olympic Association releases Navdeep Gill’s Book ‘Tokyo Olympics De Saade Hockey Khidari’

  • Book is based on brief biography of Bronze Medal Winning Indian Hockey Players at Tokyo Olympics
  • The best way to record the achievements of the players is to pen them: Brahm Mohindra
  • Biographies of players become a source of inspiration for future generations: Pargat Singh

Chandigarh, September 25:

A book ‘Tokyo Olympics De Saade Hockey Khidari’, based on a brief biography of bronze medal winning players of the Indian hockey team at the Tokyo Olympics, was released today. This is the fifth book authored by a Sports Writer Navdeep Singh Gill, who is also a media advisor to the Punjab Olympic Association.

The book was released by Punjab Olympic Association President Brahm Mohindra during an event organised by their association to honour the Hockey Players. Senior Vice President Rajdeep Singh Gill, Secretary General Raja KS Sidhu, Hockey Punjab Secretary Pargat Singh and Punjabi players of Olympic medal winning hockey teams including Captain Manpreet Singh were also present on the occasion.

 

Congratulating the author, President Brahm Mohindra said that Navdeep has made a great effort to record the achievements of the players.

Former Indian Hockey Captain Padam Shri Pargat Singh said that termed it as a great achievement to write literature on sports and players. “This book written on the biography of the players would be a source of inspiration for future generations,” he said adding that Punjabis have excelled in every field besides making a significant contribution in the sports internationally.

In Tokyo, the Indian hockey team won a medal in the Olympic Games after 41 years.

Navdeep Singh Gill, who is serving as an Information and Public Relations Officer in Punjab Government said that the book comprises a brief biography of all 19 hockey players and Chief Coach Graham Reid. The book also provides information on the history of Indian Hockey at the Olympic Games and the performance of the Indian Hockey Team at the Tokyo Olympics, he added.

Gill has been writing about sports and players for the last 20 years. The author has previously authored four books including ‘Khed Ambar de Punjabi Sitaare’, ‘Main Avain Vekhiaan Asian Khedan’, ‘Akhi Vekhian Olympic Khedan’ and ‘Naulakha Bagh’.

Tokyo Olympics Medallist Harmanpreet Singh, Mandeep Singh, Simranjit Singh, Hardik Singh, Dilpreet Singh, Varun Kumar, Shamsher Singh, Gurjant Singh and Krishan Bahadur Pathak besides Hockey Olympian Devinder Singh Garcha, Baljit Singh Dhillon, Hardeel Singh Grewal and Tejbir Singh and Dronacharya Awardee Hockey Coach Baldev Singh were among those who were present during the release.

————–

Leave a Comment