ਡਿਪਟੀ ਕਮਿਸ਼ਨਰ ਵੱਲੋਂ ਪਲਾਂਟੇਸ਼ਨ ਡ੍ਰਾਈਵ ਆਰੰਭ—ਜ਼ਿਲ੍ਹਾ ਜੰਗਲਾਤ ਅਫ਼ਸਰ ਦੀ ਅਗਵਾਈ ਹੇਠ ਬੁੱਢੇ ਦਰਿਆ ਦੇ ਨਾਲ ਲੱਗਦੀ 18 ਏਕੜ ਜ਼ਮੀਨ ਚ ਲਗਾਏ ਜਾਣਗੇ 7 ਹਜ਼ਾਰ ਪੌਦੇ ।
ਲੁਧਿਆਣਾ, 06 ਜੂਨ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ, ਬੁੱਢੇ ਦਰਿਆ ਦੇ ਨਾਲ ਲੱਗਦੀ 18 ਏਕੜ ਜ਼ਮੀਨ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸੁ਼ਰੂਆਤ ਕੀਤੀ। ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਸ. ਹਰਭਜਨ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਹ ਜ਼ਮੀਨ ਜ਼ਿਲ੍ਹਾ ਜੰਗਲਾਤ ਅਫ਼ਸਰ ਸ. ਹਰਭਜਨ ਸਿੰਘ ਦੀ ਅਗਵਾਈ ਹੇਠ ਪੰਜਾਬ ਜੰਗਲਾਤ ਵਿਭਾਗ ਵੱਲੋਂ ਕਬਜ਼ਾ ਮੁਕਤ ਕਰਵਾਈ ਗਈ ਸੀ।
ਜ਼ਿਲ੍ਹਾ ਜੰਗਲਾਤ ਅਫ਼ਸਰ ਸ. ਹਰਭਜਨ ਸਿੰਘ ਨੇ ਕਿਹਾ ਕਿ ਪੌਦਾਰੋਪਣ ਮੁਹਿੰਮ ਤਹਿਤ ਬੁੱਢੇ ਨਾਲੇ ਦੇ ਨਾਲ-ਨਾਲ 7 ਹਜ਼ਾਰ ਦੇ ਕਰੀਬ ਪੌਦੇ ਲਗਾਏ ਜਾਣਗੇ ਜੋ ਆਉਣ ਵਾਲੇ ਸਾਲਾਂ ਵਿੱਚ ਬੁੱਢਾ ਦਰਿਆ ਦੇ ਨਾਲ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਕਾਰਜਕਾਰੀ ਇੰਜੀਨੀਅਰ (ਡਰੇਨੇਜ) ਸ. ਹਰਜੋਤ ਸਿੰਘ ,ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ਦੀ ਟਾਸਕ ਫੋਰਸ ਦੇ ਮੈਂਂਬਰ ਕਰਨਲ (ਸੇਵਾਮੁਕਤ) ਜਸਜੀਤ ਸਿੰਘ ਗਿੱਲ ਅਤੇ ਵਣ ਰੇਂਜ ਅਫਸਰ ਸ. ਕਮਲਪ੍ਰੀਤ ਸਿੰਘ ਨੇ ਵੀ ਬੂਟੇ ਲਗਾਏ।