The Global Talk
News & Views Open Space Punjabi-Hindi Tech-Update

Kudos GGN Institute of Vocational Studies !-Ludhiana Gets Punjab’s First Skill Development Center For Divyangs

ਲੁਧਿਆਣਾ ‘ਚ ਅੰਗਹੀਣਾਂ ਲਈ ਪੰਜਾਬ ਦਾ ਪਹਿਲਾ ਹੁਨਰ ਵਿਕਾਸ ਕੇਂਦਰ ਸਥਾਪਤ-

SPECIALLY-ABLED PERSONS ARE INTEGRAL PART OF OUR SOCIETY- DEEPTI UPPAL , SAYS, PSDM COMMITTED TO PROVIDING SKILL DEVELOPMENT TRAINING TO WEAKER SECTIONS OF SOCIETY 

 60 STUDENTS TO GET DATA ENTRY OPERATOR’S TRAINING AT FREE-OF-COST 

Ludhiana, July 6-

In a first of its kind initiative, Ludhiana has become the first district in the state to have a dedicated skill development centre for Divyangs with Director Punjab Skill Development Mission Deepti Uppal inaugurating this centre here at Gujranwala Guru Nanak Institute of Vocational Studies.

Chairing the inaugural ceremony held at the institute, Mission Director Deepti Uppal said that this unique initiative would be extended pan Punjab wherein as many as 180 specially-abled students to get free-of-cost skill development training for three different trades. Notably,  a total of 60 selected students would undergo a 380-hour training of data entry operators.

Describing this initiative a real service to humanity, the mission director lauded the efforts of the NGO Deaf Cricket Federation (DCF) for collaborating with PSDM for launching this project aimed at changing the lives of physically disabled persons. She also said that the PSDM would leave no stone unturned to assist maximum specially-abled persons so as to make them able to earn their livelihood.

She asserted that specially abled persons are the integral part of our society and the state government was committed to serving them in the best possible manner so that they also feel as an inseparable part of our society. Meanwhile, she took a round at the newly inaugurated centre and reviewed the arrangements made here for this course.

She further stated that this course not only aimed at providing skill training to specially-abled persons but also arranging job opportunities for them. She stated that after the completion of this course, the passed out candidates would further be assisted with job placement opportunities through several camps as elaborate arrangements have already been made in this regard.

Prominent amongst others present on the occasion included Additional Deputy Commissioner Amit Kumar Panchal, Mission Director Rajesh Tripathi, President Gujranwala Guru Nanak College Ludhiana SP Singh, and Prof. Manjit Singh Chhabra.

—–
ਲੁਧਿਆਣਾ ‘ਚ ਅੰਗਹੀਣਾਂ ਲਈ ਪੰਜਾਬ ਦਾ ਪਹਿਲਾ ਹੁਨਰ ਵਿਕਾਸ ਕੇਂਦਰ ਸਥਾਪਤ
– ਅੰਗਹੀਣ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ – ਦੀਪਤੀ ਉੱਪਲ
– ਕਿਹਾ! ਪੀ.ਐਸ.ਡੀ.ਐਮ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕਰਨ ਲਈ ਹੈ ਵਚਨਬੱਧ
– 60 ਵਿਦਿਆਰਥੀ ਮੁਫ਼ਤ ‘ਚ ਡਾਟਾ ਐਂਟਰੀ ਆਪਰੇਟਰ ਦੀ ਲੈਣਗੇ ਸਿਖਲਾਈ
ਲੁਧਿਆਣਾ, 06 ਜੁਲਾਈ (000) – ਅੰਗਹੀਣ ਨੌਜਵਾਨਾਂ ਲਈ ਨਿਵੇਕਲੀ ਪਹਿਲ ਕਰਦਿਆਂ, ਲੁਧਿਆਣਾ ਪੰਜਾਬ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਇਨ੍ਹਾਂ ਨੌਜਵਾਨਾਂ ਲਈ ਇੱਕ ਸਮਰਪਿਤ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਗਿਆ ਹੈ ਜਿਸਦਾ ਅੱਜ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਪਤੀ ਉੱਪਲ ਵੱਲੋਂ ਸਥਾਨਕ ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਵੋਕੇਸ਼ਨਲ ਸਟੱਡੀਜ਼ ਵਿੱਚ ਉਦਘਾਟਨ ਕੀਤਾ ਗਿਆ.

ਜੀ.ਜੀ.ਐਨ. ਵਿਖੇ ਹੋਏ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮਿਸ਼ਨ ਡਾਇਰੈਕਟਰ ਦੀਪਤੀ ਉੱਪਲ ਨੇ ਕਿਹਾ ਕਿ ਇਸ ਵਿਲੱਖਣ ਪਹਿਲਕਦਮੀ ਦਾ ਪੂਰੇ ਪੰਜਾਬ ਵਿੱਚ ਵਿਸਤਾਰ ਕੀਤਾ ਜਾਵੇਗਾ ਜਿਸ ਵਿੱਚ 180 ਅੰਗਹੀਣ ਵਿਦਿਆਰਥੀਆਂ ਨੂੰ ਤਿੰਨ ਵੱਖ-ਵੱਖ ਟਰੇਡਾਂ ਲਈ ਮੁਫਤ ਹੁਨਰ ਵਿਕਾਸ ਸਿਖਲਾਈ ਦਿੱਤੀ ਜਾਵੇਗੀ। ਖਾਸ ਤੌਰ ‘ਤੇ, ਕੁੱਲ 60 ਚੁਣੇ ਗਏ ਵਿਦਿਆਰਥੀਆਂ ਨੂੰ ਡਾਟਾ ਐਂਟਰੀ ਆਪਰੇਟਰਾਂ ਦੀ 380-ਘੰਟੇ ਦੀ ਸਿਖਲਾਈ ਦਿੱਤੀ ਜਾਵੇਗੀ।

ਇਸ ਪਹਿਲਕਦਮੀ ਨੂੰ ਮਾਨਵਤਾ ਦੀ ਸੱਚੀ ਸੇਵਾ ਦੱਸਦਿਆਂ, ਮਿਸ਼ਨ ਡਾਇਰੈਕਟਰ ਨੇ ਸਰੀਰਕ ਤੌਰ ‘ਤੇ ਅਪਾਹਜ ਵਿਅਕਤੀਆਂ ਦੇ ਜੀਵਨ ਨੂੰ ਬਦਲਣ ਦੇ ਉਦੇਸ਼ ਨਾਲ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨਾਲ ਸਹਿਯੋਗ ਕਰਨ ਲਈ ਐਨ.ਜੀ.ਓ. ਡੈਫ ਕ੍ਰਿਕਟ ਫੈਡਰੇਸ਼ਨ (ਡੀ.ਸੀ.ਐਫ.) ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪੀ.ਐਸ.ਡੀ.ਐਮ ਵੱਧ ਤੋਂ ਵੱਧ ਅੰਗਹੀਣ ਵਿਅਕਤੀਆਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ ਤਾਂ ਜੋ ਉਨ੍ਹਾਂ ਨੂੰ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਇਆ ਜਾ ਸਕੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੰਗਹੀਣ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਬਿਹਤਰੀਨ ਢੰਗ ਨਾਲ ਸੇਵਾ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਵੀ ਆਪਣੇ ਆਪ ਨੂੰ ਸਮਾਜ ਦਾ ਅਟੁੱਟ ਅੰਗ ਵਜੋਂ ਮਹਿਸੂਸ ਕਰਨ। ਇਸ ਦੌਰਾਨ ਉਨ੍ਹਾਂ ਨਵੇਂ ਬਣੇ ਸੈਂਟਰ ਦਾ ਦੌਰਾ ਕੀਤਾ ਅਤੇ ਇਸ ਕੋਰਸ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਕੋਰਸ ਦਾ ਉਦੇਸ਼ ਨਾ ਸਿਰਫ ਅੰਗਹੀਣ ਵਿਅਕਤੀਆਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ ਬਲਕਿ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੇ ਮੁਕੰਮਲ ਹੋਣ ਤੋਂ ਬਾਅਦ ਪਾਸ ਆਊਟ ਉਮੀਦਵਾਰਾਂ ਨੂੰ ਵੱਖ-ਵੱਖ ਕੈਂਪਾਂ ਰਾਹੀਂ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਵਿੱਚ ਹੋਰ ਮਦਦ ਕੀਤੀ ਜਾਵੇਗੀ ਜਿਸ ਸਬੰਧੀ ਪਹਿਲਾਂ ਹੀ ਵਿਸਤ੍ਰਿਤ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਮਿਸ਼ਨ ਡਾਇਰੈਕਟਰ ਰਾਜੇਸ਼ ਤ੍ਰਿਪਾਠੀ, ਗੁਜਰਾਂਵਾਲਾ ਗੁਰੂ ਨਾਨਕ ਕਾਲਜ ਲੁਧਿਆਣਾ ਦੇ ਪ੍ਰਧਾਨ ਐਸ.ਪੀ.ਸਿੰਘ, ਪ੍ਰੋ: ਮਨਜੀਤ ਸਿੰਘ ਛਾਬੜਾ ਤੇ ਹੋਰ ਹਾਜ਼ਰ ਸਨ।

14 Attachments

Leave a Comment