ਲੁਧਿਆਣਾ, 20 ਜੁਲਾਈ
ਬੁੱਢੇ ਦਰਿਆ ਦਾ ਕਾਇਆਕਲਪ – ਤੱਥਾਂ ਦਾ ਮੈਮੋਰੰਡਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ ਗਿਆ Iਟੀਮ ਪਬਲਿਕ ਐਕਸ਼ਨ ਕਮੇਟੀ ਦਾ ਗੁਰਪ੍ਰੀਤ ਸਿੰਘ ਚੰਦਬਾਜਾ ਜੀ ਨਾਲ ਮਿਲ ਕੇ ਮੱਤੇਵਾੜਾ ਮੁਹਿੰਮ ਤੋਂ ਬਾਅਦ ਪਹਿਲਾ ਕਦਮ I
ਅੱਜ ਪਬਲਿਕ ਐਕਸ਼ਨ ਕਮੇਟੀ ਨੇ ਨਰੋਆ ਮੰਚ ਪੰਜਾਬ ਨਾਲ ਮਿਲ ਕੇ ਬੁੱਢਾ ਦਰਿਆ ਨੂੰ ਮੁੜ੍ ਸਾਫ ਕਰਨ ਵੱਲ ਅਗਲਾ ਕਦਮ ਰਖਿਆ ਹੈ। ਸਰਦਾਰ ਗੁਰਪ੍ਰੀਤ ਸਿੰਘ ਚੰਦਬਾਜਾ ਜੀ (ਨਰੋਆ ਮੰਚ ਪੰਜਾਬ) ਦੀ ਲਗਾਤਾਰ ਚਲ ਰਹੀਆਂ ਕੋਸ਼ਿਸ਼ਾਂ ਨਾਲ ਅੱਜ ਮਾਨਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਲੁਧਿਆਣਾ ਆ ਕੇ ਸਾਰੇ ਪ੍ਰੋਜੈਕਟ ਦੀ ਵਿਸਤਾਰ ਚ ਜਾਣਕਾਰੀ ਲਈ ਤੇ ਪਬਲਿਕ ਐਕਸ਼ਨ ਕਮੇਟੀ ਦੇ ਸਾਰੇ ਸੁਝਾਅ ਗੌਰ ਨਾਲ ਸੁਣ ਕੇ DC, ਲੁਧਿਆਣਾ ਅਤੇ PPCB ਨੂੰ ਹਿਦਾਇਤਾਂ ਜਾਰੀ ਕੀਤੀਆਂ। PAC ਵਲੋਂ ਖਾਸਤੌਰ ਤਿੰਨ ਪ੍ਰਾਈਵੇਟ ਲੈਬਾਂ ਨੂੰ ਮਨਜੂਰੀ ਦੇਣ ਦਾ ਸੁਝਾਅ ਦਿੱਤਾ ਗਿਆ, ਜੋਕਿ ਕਿਸੇ ਵੀ ਨਾਗਰਿਕ ਵੱਲੋਂ ਬੁੱਢੇ ਦਰਿਆ ਦੇ ਪਾਣੀ ਦੇ ਸੈਂਪਲੇ ਭਰਵਾ ਕੇ ਚੈਕ ਕਰ ਸਕੇ ਅਤੇ ਅਸਲੀਅਤ ਦਾ ਸਮੇਂ ਸਮੇਂ ਤੇ ਪਤਾ ਚਲ ਸਕੇ। ਇਸ ਸੁਝਾਅ ਨੂੰ ਅਮਲੀ ਜਾਮਾ ਦੇਣ ਲਈ ਸੰਧਵਾਂ ਜੀ ਨੇ ਡੀਸੀ ਲੁਧਿਆਣਾ ਨੂੰ ਕਾਰਵਾਈ ਕਰਨ ਲਈ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਨਗਰ ਨਿਗਮ ਕਮਿਸ਼ਨਰ ਸ੍ਰੀ ਆਦਿਤਿਆ ਡਚਲਵਾਲ, ਨਰੋਆ ਪੰਜਾਬ ਦੇ ਮੁਖੀ ਸ. ਗੁਰਪ੍ਰੀਤ ਸਿੰਘ ਚੰਦਬਾਜਾ, ਇੰਜੀ: ਜਸਕੀਰਤ ਸਿੰਘ, ਸ੍ਰੀ ਕਪਿਲ ਅਰੋੜਾ, ਸ. ਮਹਿੰਦਰ ਸਿੰਘ,ਕਰਨਲ ਜਸਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
PAC ਨੇ ਅੱਗੇ ਦੱਸਿਆ ਕਿ ਡਾਇੰਗ ਇੰਡਸਟਰੀ ਦਾ Effluent treat ਹੋਣ ਤੋਂ ਬਾਅਦ ਉਸ ਵਿੱਚ ਕੈਮੀਕਲ ਹਨ ਜੋਕਿ ਸਮੇਂ ਨਾਲ decompose ਨਹੀਂ ਹੁੰਦੇ ਕਿਉਂਕਿ ਜ਼ਿਆਦਾਤਰ ਡਾਈਂਗ ਇੰਡਸਟਰੀਜ਼ artificial pigments ਵਰਤ ਰਹੀਆਂ ਹਨ, ਇਸ ਲਈ organic based coloring pigments use ਹੋਣੇ ਚਾਹੀਦੇ ਹਨ। ਸੰਧਵਾਂ ਜੀ ਨੇ ਗੁਲਸ਼ਨ ਰਾਇ (ਮੁੱਖ ਇੰਜਨੀਅਰ, PPCB) ਨੂੰ ਇੰਡਸਟਰੀ ਵਲੋਂ ਵਰਤੇ ਜਾ ਰਹੇ ਕੈਮੀਕਲ ਦਾ ਡਾਟਾ ਤਿਆਰ ਕਰਕੇ ਪੇਸ਼ ਕਰਨ ਲਈ ਹੁਕੁਮ ਦਿੱਤੇ।
PAC ਨੇ ਮੀਟਿੰਗ ਵਿੱਚ ਅੱਗੇ ਕਿਹਾ ਕਿ PPCB ਨੂੰ Electroplating Industry ਅਤੇ ਡਾਇੰਗ ਇੰਡਸਟਰੀ ਦੇ ਸੀਵਰੇਜ ਸਿਸਟਮ ਅਤੇ ਇੰਡਸਟਰੀਜ਼ ਦੇ ਕਲੱਸਟਰ ਦੇ ਇਲਾਕੇ ਵਿਚੋਂ ਧਰਤੀ ਹੇਠਲੇ ਪਾਣੀ ਦੇ ਸਮੇਂ ਸਮੇਂ ਸਿਰ ਸੈਂਪਲ ਲੈਣੇ ਚਾਹੀਦੇ ਹਨ ਤਾਂਕਿ ਜਿਹੜੀ ਇੰਡਸਟਰੀ ਸੀਵਰੇਜ ਜਾ ਜਮੀਨ ਵਿੱਚ ਗੰਦਾ ਜ਼ਹਿਰ ਸੁੱਟ ਰਹੀ ਹੈ, ਉਸ ਦਾ ਪਤਾ ਚਲ ਸਕੇ।
PAC ਵਲੋਂ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਸਰਦਾਰ ਕੁਲਤਾਰ ਸਿੰਘ ਸੰਧਵਾਂ ਜੀ ਦੀ ਮੌਜੂਦਗੀ ਵਿੱਚ ਪਿੰਡ ਗੌਂਸਪੁਰ ਵਿਖੇ ਗੁਲਸ਼ਨ ਰਾਇ (ਚੀਫ਼ ਇੰਜੀਨੀਅਰ, PPCB) ਅਤੇ ਅਣਗੌਲਿਆਂ ਅਤੇ ਅਣਪਛਾਤੀਆਂ ਫੈਕਟਰੀਆਂ ਦੇ ਵਿਰੁੱਧ ਥਾਣੇ ਵਿੱਚ ਦਿੱਤੀ ਪਿਛਲੀ ਸ਼ਿਕਾਇਤ ਦੀ ਕਾਪੀ ਦੇ ਕੇ FIR ਦਰਜ਼ ਕਰਨ ਲਈ ਕਿਹਾ। PAC ਦੀ ਗੱਲ ਸੁਣਨਾ ਜਿਸ ਬਾਰੇ ਸੰਧਵਾਂ ਜੀ ਨੇ ਵੀ ਸੀਪੀ ਨੂੰ ਇਸ complaint ਤੇ ਜਲਦ ਕਾਰਵਾਈ ਕਰਨ ਲਈ ਕਿਹਾ।
ਇਸ ਤੋਂ ਇਲਾਵਾ ਹੋਰ ਵੀ ਕਾਫੀ ਗੱਲਾਂ ਹੋਈਆਂ ਤੇ PAC ਨੇ ਸਾਰੇ ਪੰਜਾਬ ਦੇ ਵਾਤਾਵਰਨ ਪ੍ਰੇਮੀਆਂ ਵਲੋਂ ਸੰਧਵਾਂ ਜੀ ਦਾ ਮੱਤੇਵਾੜਾ Industrial ਪਾਰਕ ਨੂੰ ਰੱਦ ਕਰਨ ਲਈ ਧੰਨਵਾਦ ਕੀਤਾ ਗਿਆ ਤੇ ਪਿੰਡ ਦੀ ਜ਼ਮੀਨ ਵਾਪਿਸ ਕਰਨ ਲਈ ਅਤੇ ਪੰਜਾਬ ਦੇ ਦਰਿਆਵਾਂ ਦੇ ਹੜਾਂ ਦੇ ਮੈਦਾਨਾਂ ਦੀ zoning ਕਰਵਾਉਣ ਲਈ ਜਲਦ ਕਾਰਵਾਈ ਕਰਵਾਉਣ ਲਈ ਪੱਤਰ ਦਿੱਤਾ।
ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਪੀ.ਸੀ.ਬੀ. ਨੂੰ ਇੱਕ ਮਹੀਨੇ ਦੇ ਅੰਦਰ ਬੁੱਢੇ ਨਾਲੇ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼, ਪੀਜੀਆਈ ਵੱਲੋਂ ਪਿੰਡ ਗੌਂਸਪੁਰ ਦੇ ਵਾਤਾਵਰਨ ਦਾ ਕੀਤਾ ਜਾਵੇਗਾ ਅਧਿਐਨ Iਕੁਲਤਾਰ ਸਿੰਘ ਸੰਧਵਾਂ ਵੱਲੋਂ ਬੁੱਢਾ ਦਰਿਆ ਦੀ ਸਫਾਈ ਸਬੰਧੀ ਵਿਧਾਨ ਸਭਾ ਕਮੇਟੀ ਬਣਾਉਣ ਦਾ ਐਲਾਨ I ਬੁੱਢਾ ਦਰਿਆ ਦੇ ਨਾਲ ਵੱਖ-ਵੱਖ ਪੁਆਇੰਟਾਂ ਦਾ ਕੀਤਾ ਦੌਰਾ, ਬੁੱਢਾ ਦਰਿਆ ਦੇ ਕਾਇਆ ਕਲਪ ਪ੍ਰੋਜੈਕਟ ਦਾ ਵੀ ਲਿਆ ਜਾਇਜ਼ਾ I ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਨਾਲ ਹੀ ਪਾਣੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਲੁਧਿਆਣਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਬਣੀ ਸੱਤ ਮੈਂਬਰੀ ਕਮੇਟੀ ਘੱਗਰ ਦਰਿਆ ਦੀ ਸਫ਼ਾਈ ਨੂੰ ਵੀ ਯਕੀਨੀ ਬਣਾਏਗੀ। ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਸ.ਗੁਰਪ੍ਰੀਤ ਸਿੰਘ ਬਣਾਂਵਾਲੀ, ਸ੍ਰੀ ਬੀਰਇੰਦਰ ਗੋਇਲ, ਸ. ਕੁਲਵੰਤ ਸਿੰਘ ਸਿੱਧੂ, ਸ.ਮਨਪ੍ਰੀਤ ਸਿੰਘ ਇਆਲੀ ਅਤੇ ਸ. ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹੋਣਗੇ।
ਵਲੀਪੁਰ, ਗੌਂਸਪੁਰ ਅਤੇ ਹੋਰ ਪਿੰਡਾਂ ਵਿੱਚ ਬੁੱਢੇ ਨਾਲੇ ਦੇ ਨਾਲ-ਨਾਲ ਵੱਖ-ਵੱਖ ਪੁਆਇੰਟਾਂ ਦਾ ਨਿਰੀਖਣ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪ੍ਰਦੂਸ਼ਣ ਕਿਸੇ ਵੀ ਰੂਪ ਵਿੱਚ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਵਾਤਾਵਰਨ ਦੀ ਸੰਭਾਲ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੇ ਨਾਲ-ਨਾਲ ਕੀਮਤੀ ਕੁਦਰਤੀ ਸਰੋਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆ ਦੇ ਨਾਲ ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਦੀ ਕਮੇਟੀ ਜਿੱਥੇ ਬੁੱਢੇ ਨਾਲੇ ਅਤੇ ਘੱਗਰ ਦਰਿਆ ਦੀ ਸਥਿਤੀ ਦਾ ਬਾਰੀਕੀ ਨਾਲ ਮੁਆਇਨਾ ਕਰੇਗੀ ਉੱਥੇ ਇਸ ਦੇ ਕੰਮਕਾਜ ਅਤੇ ਐਸਟੀਪੀਜ਼ ਦੀ ਸਥਾਪਨਾ ਅਤੇ ਹੋਰ ਪ੍ਰੋਜੈਕਟਾਂ ਦੀ ਸਮੀਖਿਆ ਕਰੇਗੀ ਅਤੇ ਦੋਵਾਂ ਜਲ ਸਰੋਤਾਂ ਨੂੰ ਮੁੜ ਸੁਰਜੀਤ ਕਰਨ ਲਈ ਆਪਣੀਆਂ ਸਿਫ਼ਾਰਸ਼ਾਂ ਸਮੇਤ ਵਿਸਤ੍ਰਿਤ ਰਿਪੋਰਟ ਸਰਕਾਰ ਨੂੰ ਸੌਪੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਗੰਧਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਸਜ਼ਾ ਵੀ ਯਕੀਨੀ ਬਣਾਈ ਜਾਵੇਗੀ।
ਸ. ਸੰਧਵਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖਤ ਕਰਨ ਅਤੇ ਇੱਕ ਮਹੀਨੇ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਗੌਂਸਪੁਰ ਪਿੰਡ ਵਿੱਚ ਪੀਜੀਆਈ ਦੁਆਰਾ ਲੋਕਾਂ, ਖੇਤੀਬਾੜੀ, ਪਸ਼ੂਆਂ ਅਤੇ ਹੋਰਾਂ ਦੀ ਸਿਹਤ ‘ਤੇ ਦੂਸ਼ਿਤ ਪਾਣੀ ਦੇ ਪ੍ਰਭਾਵਾਂ ਬਾਰੇ ਵਾਤਾਵਰਣ ਅਧਿਐਨ ਕਰਨ ਦਾ ਵੀ ਐਲਾਨ ਕੀਤਾ।
ਸਪੀਕਰ ਨੇ ਬੁੱਢਾ ਦਰਿਆ ਅਤੇ ਘੱਗਰ ਦਰਿਆ ਦੇ ਕਾਇਆ ਕਲਪ ਨੂੰ ਇੱਕ ਲੋਕ ਲਹਿਰ ਬਣਾਉਣ ਦਾ ਵੀ ਸੱਦਾ ਦਿੱਤਾ ਅਤੇ ਕਿਹਾ ਕਿ ਦੋਵੇਂ ਜਲ ਸਰੋਤਾਂ ਦੀ ਸਫਾਈ ਲਈ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਮਿਲ ਰਹੇ ਸੁਝਾਵਾਂ ਦਾ ਧਿਆਨ ਨਾਲ ਅਧਿਐਨ ਕੀਤਾ ਜਾਵੇਗਾ। ਬਾਅਦ ਵਿੱਚ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਨਗਰ ਨਿਗਮ ਕਮਿਸ਼ਨਰ ਸ੍ਰੀ ਆਦਿਤਿਆ ਡਚਲਵਾਲ, ਨਰੋਆ ਪੰਜਾਬ ਦੇ ਮੁਖੀ ਸ. ਗੁਰਪ੍ਰੀਤ ਸਿੰਘ ਚੰਦਬਾਜਾ, ਇੰਜੀ: ਜਸਕੀਰਤ ਸਿੰਘ, ਸ੍ਰੀ ਕਪਿਲ ਅਰੋੜਾ, ਸ. ਮਹਿੰਦਰ ਸਿੰਘ,ਕਰਨਲ ਜਸਜੀਤ ਸਿੰਘ ਅਤੇ ਹੋਰ ਹਾਜ਼ਰ ਸਨ।